G Khan ਸਮੇਤ 5 ਪੰਜਾਬੀ ਸਿੰਗਰ ਕੈਪਟਨ ਦੀ ਪਾਰਟੀ ‘ਚ ਹੋਏ ਸ਼ਾਮਿਲ

0
31302

ਚੰਡੀਗੜ੍ਹ | ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕੀਤਾ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ ‘ਚ ਪੰਜਾਬੀ ਗਾਇਕ G Khan, ਬੂਟਾ ਮੁਹੰਮਦ, ਸਰਦਾਰ ਅਲੀ, ਮਾਸ਼ਾ ਅਲੀ ਤੇ ਕਮਲ ਖਾਨ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਰਾਜਦੀਪ ਕੌਰ ਫਾਜ਼ਿਲਕਾ, ਸੀਨੀਅਰ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ 2 ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ, ਵਿਜੇ ਕਾਲੜਾ ਪ੍ਰਧਾਨ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਅਤੇ ਵਾਈਸ ਚੇਅਰਮੈਨ ਪੰਜਾਬ ਮੰਡੀ ਬੋਰਡ ਪੰਜਾਬ ਹਨ।

ਇਸ ਮੌਕੇ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਆਉਣ ‘ਤੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ