2 ਦਿਨ ਬੰਦ ਰਹਿਣਗੇ ਬੈਂਕ, ਸਰਕਾਰੀ ਬੈਂਕ ਕਰਮਚਾਰੀ ਅੱਜ ਤੋਂ 2 ਦਿਨ ਦੀ ਹੜਤਾਲ ‘ਤੇ, ਜਾਣੋ ਕਾਰਨ

0
981

ਨਵੀਂ ਦਿੱਲੀ | ਬੈਂਕ ਗਾਹਕਾਂ ਲਈ ਇਹ ਖ਼ਬਰ ਅਹਿਮ ਹੈ ਕਿਉਂਕਿ ਸਰਕਾਰੀ ਬੈਂਕ ਕਰਮਚਾਰੀ ਅੱਜ ਤੋਂ 2 ਦਿਨ ਦੀ ਹੜਤਾਲ ‘ਤੇ ਹਨ ਪਰ ਸ਼ਨੀਵਾਰ ਬੈਂਕ ਖੁੱਲ੍ਹੇ ਰਹਿਣਗੇ।

ਮੁਲਾਜ਼ਮ ਹੜਤਾਲ ‘ਤੇ ਕਿਉਂ ਹਨ?

ਭਾਰਤੀ ਸਟੇਟ ਬੈਂਕ (SBI) ਸਮੇਤ ਕਈ ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀ ਵੀਰਵਾਰ ਤੋਂ 2 ਦਿਨਾਂ ਦੀ ਹੜਤਾਲ ‘ਤੇ ਜਾਣਗੇ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐੱਫਬੀਯੂ) ਨੇ ਦੇਸ਼ ਵਿੱਚ ਕਈ ਬੈਂਕਾਂ ਦੇ ਨਿੱਜੀਕਰਨ ਦੇ ਸਰਕਾਰ ਦੇ ਫੈਸਲੇ ਦੇ ਵਿਰੋਧ ਵਿੱਚ 2 ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਹੈ। UFBU 9 ਬੈਂਕ ਯੂਨੀਅਨਾਂ ਦੀ ਇਕ ਸੰਸਥਾ ਹੈ।

ਭਾਰਤ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਨੇ ਸਟਾਕ ਐਕਸਚੇਂਜ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਕਿ 16 ਤੇ 17 ਦਸੰਬਰ ਨੂੰ ਪ੍ਰਸਤਾਵਿਤ 2 ਦਿਨਾ ਹੜਤਾਲ ਦੇ ਮੱਦੇਨਜ਼ਰ ਉਸ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੜਤਾਲ ਕਾਰਨ ਪ੍ਰਭਾਵਿਤ ਹੋ ਸਕਦਾ ਹੈ ਕੰਮ

SBI ਨੇ ਪਹਿਲਾਂ ਇਕ ਐਕਸਚੇਂਜ ਫਾਈਲਿੰਗ ਵਿੱਚ ਕਿਹਾ ਸੀ, ”ਸਾਨੂੰ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਨੇ ਹੜਤਾਲ ਦਾ ਨੋਟਿਸ ਦਿੱਤਾ ਹੈ।

AIBEA, AIBOC, NCBE, AIBOA, BEFI, INBEF ਤੇ INBOC ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ 16 ਤੇ 17 ਦਸੰਬਰ 2021 ਨੂੰ ਦੇਸ਼ ਵਿਆਪੀ ਬੈਂਕ ਹੜਤਾਲ ‘ਤੇ ਜਾਣ ਦਾ ਪ੍ਰਸਤਾਵ ਦਿੱਤਾ ਹੈ।

ਬੈਂਕ ਨੇ ਹੜਤਾਲ ਦੇ ਦਿਨਾਂ ਦੌਰਾਨ ਆਪਣੀਆਂ ਸ਼ਾਖਾਵਾਂ ਤੇ ਦਫਤਰਾਂ ਦੇ ਆਮ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਪ੍ਰਬੰਧ ਕੀਤੇ ਹਨ। ਹੜਤਾਲ ਕਾਰਨ ਸਾਡੇ ਬੈਂਕ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।”

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ