ਕੀ ਕਾਂਗਰਸ ਦਾ ‘ਹੱਥ’ ਫੜਨਗੇ ਹਰਭਜਨ ਸਿੰਘ? ਨਵਜੋਤ ਸਿੱਧੂ ਨੇ ਭੱਜੀ ਨਾਲ ਸ਼ੇਅਰ ਕੀਤੀ “ਸੰਭਾਵਨਾਵਾਂ ਨਾਲ ਭਰੀ ਤਸਵੀਰ…

0
8618

ਚੰਡੀਗੜ੍ਹ | ਕ੍ਰਿਕਟਰ ਹਰਭਜਨ ਸਿੰਘ ਦੇ ਸਿਆਸਤ ‘ਚ ਆਉਣ ਦੀਆਂ ਸੰਭਾਵਨਾਵਾਂ ਉਸ ਸਮੇਂ ਹੋਰ ਤੇਜ਼ ਹੋ ਗਈਆਂ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਇਸ ਆਫ ਸਪਿਨਰ ਨਾਲ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ।

ਇਸ ਫੋਟੋ ਤੋਂ ਬਾਅਦ ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਾਨ ਆਫ ਸਪਿਨਰ ਹਰਭਜਨ ਦੇ ਪਾਰਟੀ ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲੱਗ ਗਈਆਂ ਹਨ।

ਹਰਭਜਨ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਹਰਭਜਨ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ, “ਸੰਭਾਵਨਾਵਾਂ ਨਾਲ ਭਰੀ ਤਸਵੀਰ…

ਇਸ ਤੋਂ ਪਹਿਲਾਂ ਖ਼ਬਰਾਂ ਸਨ ਕਿ ਦਿੱਗਜ ਸਪਿਨਰ ਹਰਭਜਨ ਸਿੰਘ ਜਲਦ ਹੀ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਹਨ। ਹਰਭਜਨ ਭੱਜੀ ਦੇ 2017 ‘ਚ ਜਲੰਧਰ ਤੋਂ ਚੋਣ ਲੜਨ ਦੀ ਵੀ ਚਰਚਾ ਸੀ ਪਰ ਉਸ ਸਮੇਂ ਅਜਿਹਾ ਨਹੀਂ ਹੋਇਆ।

ਹਾਲਾਂਕਿ, ਹਰਭਜਨ ਨੇ ਕਦੇ ਵੀ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਇਨਕਾਰ ਨਹੀਂ ਕੀਤਾ। ਅਜਿਹੇ ‘ਚ ਉਨ੍ਹਾਂ ਦੇ ਮੁੜ ਸਿਆਸਤ ਦੇ ਮੈਦਾਨ ‘ਚ ਆਉਣ ਦੀ ਸੰਭਾਵਨਾ ਹੈ ਪਰ ਹਰਭਜਨ ਨੇ ਹਾਲ ਹੀ ‘ਚ ਉਨ੍ਹਾਂ ਖ਼ਬਰਾਂ ਨੂੰ ‘ਫੇਕ ਨਿਊਜ਼’ ਕਿਹਾ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ