ਜਲੰਧਰ | ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਜਲੰਧਰ ਕੈਂਟ ਤੋਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਦੀਪਨਗਰ ਦੇ ਪ੍ਰਾਚੀਨ ਸ਼ਿਵ ਮੰਦਰ ‘ਚ ਸ਼ਿਵਲਿੰਗ ਦੀ ਬੇਅਦਬੀ ਹੋਈ ਹੈ।
ਜਾਣਕਾਰੀ ਅਨੁਸਾਰ ਸ਼ਿਵ ਮੰਦਿਰ ‘ਚੋਂ ਕੋਈ ਅਣਪਛਾਤਾ ਵਿਅਕਤੀ ਸ਼ਿਵਲਿੰਗ ਚੋਰੀ ਕਰਕੇ ਲੈ ਗਿਆ। ਇਸ ਘਟਨਾ ਨਾਲ ਹਿੰਦੂ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਏ.ਸੀ.ਪੀ. ਰਵਿੰਦਰ ਸਿੰਘ ਦੀ ਅਗਵਾਈ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ।