ਜਲੰਧਰ ‘ਚ ਕੋਰੋਨਾ ਦੇ ਲੱਗੇ 30 ਲੱਖ ਟੀਕੇ, ਪੜ੍ਹੋ ਕਿੰਨੇ ਲੋਕਾਂ ਨੇ ਲਗਾਈਆਂ ਦੋਵੇਂ ਖੁਰਾਕਾਂ

0
2526

ਜਲੰਧਰ | ਜ਼ਿਲ੍ਹੇ ‘ਚ ਕੋਰੋਨਾ ਟੀਕੇ ਦੀਆਂ 30,01,079 ਖੁਰਾਕਾਂ ਲਾਭਪਾਤਰੀਆਂ ਨੂੰ ਲਗਾਈਆਂ ਜਾ ਚੁੱਕੀਆਂ ਹਨ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 16,75,552 ਪਹਿਲੀ ਅਤੇ 12,88,186 ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ।

37,341 ਲਾਭਪਾਤਰੀਆਂ ਵੱਲੋਂ ਅਹਿਤਿਆਤੀ ਖੁਰਾਕ ਪ੍ਰਾਪਤ ਕੀਤੀ ਜਾ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹੇ ਭਰ ਵਿੱਚ 350 ਦੇ ਕਰੀਬ ਮੋਬਾਇਲ ਕੈਂਪ ਲਗਾਏ ਗਏ ਸਨ, ਜਿਨ੍ਹਾਂ ਵਿੱਚ ਯੋਗ ਲਾਭਪਾਤਰੀਆਂ ਨੂੰ 65,000 ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ। ਰੋਜ਼ਾਨਾ 250 ਮੋਬਾਇਲ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਟੀਕਾਕਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਇਸ ਟੀਕਾਕਰਨ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਆਪਣੀਆਂ ਸੰਸਥਾਵਾਂ ਦੇ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣ। ਕਾਲਜਾਂ ਨੂੰ ਇੱਕ ਲਿਖਤੀ ਇਕ ਪੱਤਰ ਵਿੱਚ, ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੀ ਸੰਸਥਾ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੇ ਨਾਲ-ਨਾਲ ਯੋਗ ਵਿਦਿਆਰਥੀਆਂ ਦਾ ਟੀਕਾਕਰਨ ਮੁਕੰਮਲ ਕਰਨ ਤੋਂ ਬਾਅਦ ਸਰਟੀਫਿਕੇਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾ ਕਰਵਾਉਣ ਲਈ ਕਿਹਾ ਹੈ। ਵਿਦਿਆਰਥੀਆਂ ਦੇ ਟੀਕਾਕਰਨ ਲਈ ਕਾਲਜਾਂ ਦੀ ਸਹਾਇਤਾ ਖਾਤਰ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਹਨ ਅਤੇ ਕਾਲਜਾਂ ਨੂੰ ਆਪੋ-ਆਪਣੀ ਸੰਸਥਾਂ ਵਿੱਚ ਕੈਂਪ ਲਗਾਉਣ ਲਈ ਇਨ੍ਹਾਂ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਆਈਏਐਸ (ਯੂਟੀ) ਓਜਸਵੀ ਅਲੰਕਾਰ (89014-43600), ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਚੋਪੜਾ (94171-64164), ਨੋਡਲ ਅਫ਼ਸਰ ਸਕੂਲ ਵੈਕਸੀਨੇਸ਼ਨ ਸਟੀਫ਼ਨ ਐਸਜੇ ਸੈਕਲਮ (90323-04050), ਕੋਆਰਡੀਨੇਟਰ ਨਵੀਨ ਕੁਮਾਰ (97819-74949), ਰੋਹਨ ਸ਼ਰਮਾ (99882-65076) ਅਤੇ ਰਮਨ (70095-65700) ਸ਼ਾਮਲ ਹਨ।