ਇੱਕ ਜੁਲਾਈ ਤੋਂ 300 ਯੂਨਿਟ ਬਿਜਲੀ ਹੋਵੇਗੀ ਫ੍ਰੀ, ਭਗਵੰਤ ਮਾਨ ਸਰਕਾਰ ਨੇ ਕੀਤਾ ਐਲਾਨ

0
41947

ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ/ਸੰਗਰੂਰ/ਬਠਿੰਡਾ/ਬਰਨਾਲਾ | ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਹੁੰਦਿਆਂ ਹੀ ਭਗਵੰਤ ਮਾਨ ਨੇ ਆਪਣੇ ਸਭ ਤੋਂ ਵੱਡੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਹੈ।

16 ਮਾਰਚ ਨੂੰ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕੀ ਸੀ। ਸ਼ਨੀਵਾਰ 16 ਅਪ੍ਰੈਲ ਨੂੰ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਐਲਾਨ ਕੀਤਾ ਗਿਆ ਹੈ ਕਿ ਇੱਕ ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਜਾਵੇਗੀ।

ਘਰੇਲੂ 2 ਕਿਲੋਵਾਟ ਤੱਕ ਦੇ ਮੀਟਰਾਂ ਵਾਲਿਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਫ੍ਰੀ ਦਿੱਤੀ ਜਾਵੇਗੀ, ਇਹ ਵਾਅਦਾ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕੀਤਾ ਸੀ।

ਇਸ ਤੋਂ ਇਲਾਵਾ ਇਸ਼ਤਿਹਾਰ ਵਿੱਚ ਐਂਟੀ ਕਰੱਪਸ਼ਨ ਹੈਲਪਲਾਈਨ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਐਲਾਨਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ।

ਸੁਣੋ, ਕੇਜਰੀਵਾਲ ਨੇ ਕੀ-ਕੀ ਕੀਤਾ ਸੀ ਵਾਅਦਾ