ਸਿੱਧੂ ਮੂਸੇਵਾਲਾ ਨੇ ਅਕਾਲ ਤਖਤ ਸਾਹਿਬ ਪਹੁੰਚ ਕੇ ਮੰਗੀ ਮਾਫੀ

0
1430

ਅਮ੍ਰਿਤਸਰ. ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਅਮ੍ਰਿਤਸਰ ਵਿੱਖੇ ਅਕਾਲ ਤਖਤ ਸਾਹਿਬ ਪਹੁੰਚ ਕੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਤੇ ਲਿਖਿਤ ਤੋਰ ਤੇ ਮਾਫੀ ਮੰਗੀ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਗੀਤ ‘ਜੱਟੀ ਜਿਉਣੇ ਮੌੜ ਵਰਗੀ’ ‘ਚ ਮਾਈ ਭਾਗੋ ਦਾ ਜ਼ਿਕਰ ਕਰਕੇ ਕਾਫੀ ਸਮੇਂ ਤੋਂ ਵਿਵਾਦਾਂ ‘ਚ ਰਹੇ। ਉਹਨਾਂ ਖਿਲਾਫ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕਰਕੇ ਮਾਫ਼ੀ ਦੀ ਮੰਗ ਕੀਤੀ ਗਈ ਸੀ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸਿੱਧੂ ਮੂਸੇਵਾਲਾ ਨੇ ਆਪਣਾ ਲਿਖਤੀ ਮਾਫ਼ੀਨਾਮਾ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਵੀ ਸਜ਼ਾ ਲਗਾਈ ਜਾਵੇਗੀ ਉਹਨਾਂ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ‘ਤੇ ਛਿੜੇ ਵਿਵਾਦ ਲਈ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਵੀ ਮਾਫੀ ਮੰਗੀ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਮਾਫੀਨਾਮਾ ਵੀ ਲਿਖਿਆ ਸੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।