ਮਾਨਸਾ । ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਦੀ ਜਵਾਹਰਕੇ ਦੇ ਨੇੜੇ 5 ਵਜੇ ਦੇ ਲੱਗਭਗ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਹੁਣ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜੇ ਜਾਣ ਤਕ ਉਸਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਐਨਆਈਏ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।





































