ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਦੋਵਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਇਹ ਧਮਕੀਆਂ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਤੋਂ ਗਰੁੱਪ ਕਾਲ ਕਰ ਕੇ ਦਿੱਤੀਆਂ ਗਈਆਂ ਹਨ। ਰਵਨੀਤ ਬਿੱਟੂ ਨੂੰ ਧਮਕੀ ਦਿੰਦਿਆਂ ਕਿਹਾ ਗਿਆ ਹੈ ਕਿ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ ਹੈ।
ਰਵਨੀਤ ਬਿੱਟੂ ਵੱਲੋਂ ਪੁਲਿਸ ਕਮਿਸ਼ਨਰ ਨੂੰ ਸੂਚਿਤ ਵੀ ਕੀਤਾ ਗਿਆ ਹੈ। ਇਸ ਗਰੁੱਪ ਕਾਲ ਵਿਚ ਸ਼ਿਵ ਸੈਨਾ ਆਗੂ ਗੋਰ ਤਾਪਰ ਵੀ ਮੌਜੂਦ ਸਨ ਜਿਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਕਿਹਾ ਗਿਆ ਕਿ ਇਹਨਾਂ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਕਈ ਗਾਇਕਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ।








































