ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹਨ। ਪੰਜਾਬ ‘ਚ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ।
ਇੱਕ ਪਾਸੇ ਕਾਂਗਰਸ ਸਰਕਾਰ ਸੂਬੇ ਦੀ ‘ਆਪ’ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਹਫ਼ਤੇ ਭਗਵੰਤ ਮਾਨ ਨੂੰ ਦਿੱਲੀ ਤੋਂ ਸ਼ਰਾਬ ਦੀ ਪੇਟੀ ਭੇਜਦਾ ਹੈ।
ਸੰਗਰੂਰ ਜ਼ਿਮਨੀ ਚੋਣ ‘ਚ ਪ੍ਰਚਾਰ ਦੌਰਾਨ ਵੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਕੇਜਰੀਵਾਲ ਹਫਤੇ ਦੇ ਹਰ ਸੋਮਵਾਰ ਭਗਵੰਤ ਨੂੰ ਸ਼ਰਾਬ ਦੀ ਪੇਟੀ ਭੇਜਦਾ ਹੈ ਤੇ ਕਹਿੰਦਾ ਹੈ ਕਿ ਤੁਸੀਂ ਆਪਣੇ ਸਰਕਾਰੀ ਕਮਰੇ ਵਿੱਚ ਬੈਠ ਕੇ ਕੰਮ ਕਰੋ, ਸਰਕਾਰ ਚਲਾਉਣ ਨੂੰ ਮੈਂ ਹੈਗਾ ਆਂ।







































