ਕੱਲ੍ਹ ਦੀ ਦੇਰ ਹੀ ਨਹੀਂ ਕੀਤੀ, ਸੀਐਮ ਮਾਨ ਨੇ ਇਕ ਮੰਤਰੀ ਦੇ ਨਾਂ ‘ਤੇ ਲਾਈ ਮੋਹਰ

0
265

ਗੁਰੂਹਰਸਹਾਏ | ਪੰਜਾਬ ਸਰਕਾਰ ਨੇ ਕੱਲ੍ਹ ਸ਼ਾਮ 5 ਵਜੇ ਆਪਣੀ ਬੈਠਕ ਦਾ ਵਿਸਥਾਰ ਕਰਨਾ ਹੈ। ਇਸ ਤੋਂ ਪਹਿਲਾਂ ਹੀ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਨਾਂ ਉਪਰ ਮੋਹਰ ਲੱਗ ਗਈ ਹੈ।

 ਸਰਾਰੀ ਕੱਲ੍ਹ ਮੰਤਰੀ ਬਣਨ ਜਾ ਰਹੇ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਲਾਈਵ ਹੋ ਕੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਫੋਨ ਕਰਕੇ ਮੰਤਰੀ ਬਣਾਉਣ ਦੀ ਗੱਲ ਆਖੀ ਹੈ।  

ਇਸ ਤੋਂ ਬਾਅਦ ਵਿਧਾਇਕ ਦੇ ਦਫ਼ਤਰ ’ਚ ਵਰਕਰਾਂ ਤੇ ਸਮਰਥਕਾਂ ਨੇ ਖ਼ੁਸ਼ੀ ’ਚ ਲੱਡੂ ਵੰਡ ਕੇ ਉਨ੍ਹਾਂ ਦਾ ਮੂੰਹ ਦਾ ਮਿੱਠਾ ਕਰਵਾਇਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਣ ਜਾ ਰਹੀ ਉਹ ਤਨਦੇਹੀ ਨਾਲ ਨਿਭਾਉਣਗੇ।

ਉਹ ਕਿਹਾ ਕਿ ਮੈਂ ਭ੍ਰਿਸ਼ਟਾਚਾਰ, ਜ਼ੁਰਮ ਤੇ ਨਸ਼ੇ ਦੇ ਸਖ਼ਤ ਵਿਰੁੱਧ ਹਨ ਤੇ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿਆਂਗਾ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ।