ਕੈਨੇਡਾ। ਟੋਰਾਂਟੋ ਸਿਟੀ ਪ੍ਰਸ਼ਾਸਨ ‘ਚ ਕੰਮ ਕਰਦੇ 100 ਤੋਂ ਜ਼ਿਆਦਾ ਸੁਰੱਖਿਆ ਗਾਰਡਾਂ ਨੂੰ ਦਾੜ੍ਹੀ ਰੱਖਣ ਕਾਰਨ ਨੌਕਰੀ ਤੋਂ ਹਟਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਸੁਰੱਖਿਆ ਗਾਰਡਾਂ ਨੂੰ N95 ਮਾਸਕ ਸਹੀ ਢੰਗ ਨਾਲ ਪਾਉਣ ਕਾਰਨ ਕਲੀਨ ਸ਼ੇਵ ਗਾਰਡ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਸੀ।
ਇਸ ਫੈਸਲੇ ਤੋਂ ਬਾਅਦ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਨੇ ਸਿਟੀ ਆਫ਼ ਟੋਰਾਂਟੋ ਦੀਆਂ ਕਈ ਥਾਵਾਂ ‘ਤੇ ਇਨ੍ਹਾਂ ਸਿੱਖ ਸੁਰੱਖਿਆ ਗਾਰਡਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਸੀ।
ਸਿਟੀ ਆਫ ਟੋਰਾਂਟੋ ਨੇ ਹਾਲ ਹੀ ਵਿੱਚ ਸ਼ਹਿਰ ਦੀਆਂ ਸਾਈਟਾਂ ‘ਤੇ ਸਾਰੇ ਸੁਰੱਖਿਆ ਗਾਰਡਾਂ ਲਈ “ਕਲੀਨ ਸ਼ੇਵ” ਦੀ ਭਰਤੀ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸਿੱਖ ਸੁਰੱਖਿਆ ਗਾਰਡਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਸੀ। ਹੁਣ ਟੋਰਾਂਟੋ ਪ੍ਰਸਾਸ਼ਨ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਹੈ।