ਬੇਅਦਬੀ ਮਾਮਲਾ : ਬਾਦਲਾਂ ਨੂੰ ਨਹੀਂ ਦਿੱਤੀ ਕਲੀਨ ਚਿੱਟ, ਸਾਜ਼ਿਸ਼ਕਰਤਾਵਾਂ ਦੇ ਨਾਮ ਹੀ ਕੀਤੇ ਜਨਤਕ – ਆਪ

0
288

ਚੰਡੀਗੜ੍ਹ | ਬੇਅਦਬੀ ਮਾਮਲੇ ਵਿਚ ਬਾਦਲਾਂ ਨੂੰ ਕਲੀਨ ਚਿੱਟ ਦੇਣ ਬਾਰੇ ਆਮ ਆਦਮੀ ਪਾਰਟੀ ਨੇ ਆਪਣਾ ਪੱਖ ਰੱਖਿਆ ਹੈ। ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ।

ਸੀਐਮ ਮਾਨ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਜਾਰੀ ਰਿਪੋਰਟ ਪਿੱਛੋਂ ਇਹ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। ਵਿਰੋਧੀ ਧਿਰਾਂ ਨੇ ਵੀ ਬਾਦਲਾਂ ਨੂੰ ਕਲੀਨ ਚਿੱਟ ਦੇਣ ਬਾਰੇ ਆਪ ਪਾਰਟੀ ਨੂੰ ਘੇਰਨਾ ਸ਼ੂਰ ਕਰ ਦਿੱਤਾ ਹੈ। ਆਪ ਪਾਰਟੀ ਨੇ ਪ੍ਰੈਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਅਸੀਂ ਕਿਸੇ ਨੂੰ ਵੀ ਕੋਈ ਕਲੀਨ ਚਿੱਟ ਨਹੀਂ ਦਿੱਤੀ।

ਤੁਹਾਨੂੰ ਦੱਸ ਦਈਏ ਕਿ ਰਿਪੋਰਟ ਜਾਰੀ ਹੁੰਦਿਆਂ ਹੀ ਅਕਾਲੀ ਦਲ ਬਾਦਲ ਨੇ ਆਪਣੇ ਬੇਗੁਨਾਹ ਹੋਣ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਤੇ ਪੰਥਕ ਜਥੇਬੰਦੀਆਂ ਨੇ ਸਵਾਲ ਕੀਤਾ ਹੈ ਕਿ ਰਿਪੋਰਟ ਵਿਚ ਡੇਰਾ ਮੁਖੀ ਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਸ਼ਮੂਲੀਅਤ ਦਰਸਾਈ ਗਈ ਹੈ। ਜਦੋਂ ਕਿ ‘ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ੁਦ ਚੋਣਾਂ ਤੋਂ ਪਹਿਲਾਂ ਆਖਦੇ ਸਨ ਕਿ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਦਾ ਹੱਥ ਹੈ, ਜਿਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਆਪ ਪਾਰਟੀ ਦਾ ਕਹਿਣਾ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਕਤ ਘਟਨਾਵਾਂ ਦੇ ਸਾਜ਼ਿਸ਼ਕਰਤਾਵਾਂ ਦਾ ਨਾਮ ਜਨਤਕ ਕੀਤਾ ਹੈ, ਪਰ ਜਾਂਚ ਟੀਮ ਨੇ ਕਿਸੇ ਨੂੰ ਕਲੀਨ ਚਿੱਟ ਨਹੀਂ ਦਿੱਤੀ ਗਈ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )