ਰਾਘਵ ਚੱਡਾ ਦੇ ਮੋਢਿਆਂ ‘ਤੇ ਹੋਵੇਗੀ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ

0
2441

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਦੂਜਾ ਵਿਆਰ ਕਰਨ ਜਾ ਰਹੇ ਹਨ। ਭਗਵੰਤ ਮਾਨ ਨੇ ਪਹਿਲੀ ਪਤਨੀ ਤੋਂ ਤਲਾਕ ਲਿਆ ਹੋਇਆ ਹੈ। ਉਨ੍ਹਾਂ ਦੇ ਬੱਚੇ ਅਮਰੀਕਾ ਪੜ੍ਹਦੇ ਹਨ। ਭਗਵੰਤ ਮਾਨ ਦੂਜਾ ਵਿਆਹ ਐੱਮਬੀਬੀਐੱਸ ਡਾਕਟਰ ਗੁਰਪ੍ਰੀਤ ਕੌਰ ਨਾਲ ਕਰਨ ਜਾ ਰਹੇ ਹਨ।

ਭਗਵੰਤ ਮਾਨ ਦਾ ਇਹ ਦੂਜਾ ਵਿਆਹ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿਚ ਹੋਵੇਗਾ। ਸੂਤਰਾਂ ਅਨੁਸਾਰ ਭਗਵੰਤ ਮਾਨ ਦੇ ਇਸ ਵਿਆਹ ਵਿਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਡਾ ਵੀ ਸ਼ਾਮਲ ਹੋਣਗੇ।

ਸੂਤਰਾਂ ਅਨੁਸਾਰ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਸਾਰੀ ਜ਼ਿੰਮੇਵਾਰੀ ਆਪ ਦੇ ਸੰਸਦ ਮੈਂਬਰ ਰਾਘਵ ਚੱਡਾ ਦੇ ਮੋਢਿਆਂ ਤੇ ਹੋਵੇਗੀ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )