ਅਮਰਨਾਥ ਗੁਫਾ ਨੇੜੇ ਬੱਦਲ ਫਟਿਆ, ਕਈ ਲੋਕਾਂ ਦੀ ਗਈ ਜਾਨ, ਕਈਆਂ ਦੇ ਫਸੇ ਹੋਣ ਦਾ ਖਦਸ਼ਾ

0
942

ਅਮਰਨਾਥ। ਸ਼ਾਮ ਕਰੀਬ 5.30 ਵਜੇ ਪਵਿੱਤਰ ਅਸਥਾਨ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖਬਰ ਸਾਹਮਣੇ ਆਈ ਹੈ। ਜਿਸ ਦੌਰਾਨ 5 ਲੋਕਾਂ ਦੇ ਮੌਤ ਦੀ ਖਬਰ ਹੈ। ਮੀਂਹ ਪਾਣੀ ਦੇ ਤੇਜ਼ ਵਹਾਅ ਨਾਲ ਕਈ ਟੈਂਟ ਨੁਕਸਾਨੇ ਗਏ ਅਤੇ ਕਈ ਸ਼ਰਧਾਲੂਆਂ ਦੇ ਫਸੇ ਹੋਣ ਦਾ ਵੀ ਖਦਸ਼ਾ ਹੈ।

ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜ ‘ਚ ਜੁਟੀਆਂ ਹਨ। ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਕੁਝ ਲੰਗਰ ਅਤੇ ਟੈਂਟ ਅਚਾਨਕ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। 5 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ, NDRF ਅਤੇ SF ਵੱਲੋਂ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਇਲਾਜ ਲਈ ਏਅਰਲਿਫਟ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਥਿਤੀ ਕਾਬੂ ਹੇਠ ਹੈ। ਇਸ ਦੇ ਨਾਲ ਹੀ ਪਹਿਲਗਾਮ ਸੰਯੁਕਤ ਪੁਲਿਸ ਕੰਟਰੋਲ ਰੂਮ ਤੋਂ ਕਿਹਾ ਗਿਆ ਕਿ ਅਮਰਨਾਥ ਗੁਫਾ ਦੇ ਨੀਵੇਂ ਇਲਾਕਿਆਂ ‘ਚ ਸ਼ਾਮ ਕਰੀਬ 5.30 ਵਜੇ ਬੱਦਲ ਫਟਣ ਦੀ ਸੂਚਨਾ ਮਿਲੀ। NDRF, SDRF ਅਤੇ ਹੋਰ ਏਜੰਸੀਆਂ ਵੱਲੋਂ ਬਚਾਅ ਕਾਰਜ ਜਾਰੀ ਹੈ।

 ਆਈਟੀਬੀਪੀ ਨੇ ਕਿਹਾ ਕਿ ਬਚਾਅ ਟੀਮਾਂ ਕੰਮ ‘ਤੇ ਹਨ। ਆਈਟੀਬੀਪੀ ਦੀਆਂ ਟੀਮਾਂ ਸਮੇਤ ਹੋਰ ਏਜੰਸੀਆਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਸੀ। ਜਿਸ ਤੋਂ ਬਾਅਦ ਅੱਜ ਸ਼ਾਮ ਨੂੰ ਬੱਦਲ ਫਟ ਗਏ।