ਹੁਸ਼ਿਆਰਪੁਰ ‘ਚ ਵਰ੍ਹਦੇ ਮੀਂਹ ‘ਚ ਬਣਾਈ ਜਾ ਰਹੀ ਸੀ ਸੜਕ, 3 ਇੰਜੀਨੀਅਰ ਹੋਏ ਸਸਪੈਂਡ

0
1013

ਹੁਸ਼ਿਆਰਪੁਰ | ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੇ 3 ਇੰਜੀਨੀਅਰ ਸਸਪੈਂਡ ਕਰ ਦਿੱਤੇ ਹਨ। ਇਹ ਅਧਿਕਾਰੀ ਹੁਸ਼ਿਆਰਪੁਰ ‘ਚ ਬਾਰਿਸ਼ ਵਿਚ ਹੀ ਰੀਕਾਰਪੇਟਿੰਗ ਕਰ ਰਹੇ ਸੀ। ਆਮ ਆਦਮੀ ਦੇ ਇਕ ਵਰਕਰ ਨੇ ਇਹਨਾਂ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਵਾਇਰਲ ਕਰ ਦਿੱਤਾ। ਮੁਅੱਤਲ ਕੀਤੇ ਇੰਜਨੀਅਰਾਂ ਵਿੱਚ ਐਸਡੀਓ ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਤੇ ਜਸਬੀਰ ਸਿੰਘ ਦਾ ਨਾਂ ਸ਼ਾਮਲ ਹੈ।

ਇਹ ਸੜਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਬਣਾਈ ਜਾ ਰਹੀ ਸੀ। ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਤੇ ਸ਼ੇਰਪੁਰ ਨੂੰ ਇਸ ਨਾਲ ਜੋੜਿਆ ਜਾ ਰਿਹਾ ਸੀ। ਇਹ ਹੁਕਮ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ।

ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਮੀਂਹ ਵਿੱਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ। ਗੁਰਵਿੰਦਰ ਦੇ ਕਹਿਣ ਉਪਰ ਜਦੋਂ ਉਹ ਨਹੀਂ ਰੁਕੇ ਤਾਂ ਉਹਨਾਂ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਵਾਇਰਲ ਕਰ ਦਿੱਤਾ।