ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਹੋਇਆ ਭਾਰੀ ਨੁਕਸਾਨ

    0
    396

    ਪ੍ਰਸ਼ਾਸ਼ਨ ਪਾਸੋਂ ਪੀੜ੍ਹਤ ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ

    ਖਡੂਰ ਸਾਹਿਬ. ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ, ਇਸਦੀ ਤਾਜਾ ਮਿਸਾਲ ਪਿੰਡ ਚੰਬਾ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿੱਚ ਵੇਖਣ ਨੂੰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਸਿੰਘ, ਸਰਪੰਚ ਮਹਿੰਦਰ ਸਿੰਘ ਚੰਬਾ, ਪ੍ਰਗਟ ਸਿੰਘ ਪ੍ਰਧਾਨ, ਜਿੰਦਰ ਦੁਆਬੀਆ, ਪਰਮਜੀਤ ਸਿੰਘ ਜਲਾਲਕਾ, ਗੁਰਸੇਵਕ ਸਿੰਘ ਮੈਂਬਰ, ਗੁਰਚੇਤਨ ਸਿੰਘ ਮੈਂਬਰ, ਡਾਇਰੈਕਟਰ ਰਾਜਵੰਤ ਸਿੰਘ, ਮਨਜੀਤ ਸਿੰਘ ਪ੍ਰਧਾਨ ਪ੍ਰੈਸ ਕਲੱਬ ਆਦਿ ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਰਹਿੰਦੀ ਕਸਰ ਗੜ੍ਹੇਮਾਰੀ ਨੇ ਕੱਢ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਤਾਂ ਫਸਲ ਪੱਕਣ ਕਿਨਾਰੇ ਹੈ, ਪਰ ਹੋ ਰਹੀ ਤੇਜ਼ ਬਾਰਿਸ਼ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਜਿਹੜੇ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।