ਸੁਲਤਾਨਪੁਰ ਲੋਧੀ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਵਿੱਤਰ ਵੇਈਂ ਕੰਢੇ ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਪਵਿੱਤਰ ਵੇਈਂ ਕੰਢੇ ਪਹੁੰਚਣ ‘ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਵੇਈਂ ਕੰਢੇ ਇੱਕ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਪਰੰਤ ਮੁੱਖ ਮੰਤਰੀ ਪੰਜਾਬ ਗੁਰਦੁਆਰਾ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਿਛਲੇ 22 ਸਾਲਾਂ ਤੋਂ ਕੀਤੀ ਜਾ ਰਹੀ ਕਾਰ ਸੇਵਾ ਰਾਹੀਂ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਵਿੱਤਰਤਾ ਨੂੰ 22 ਸਾਲਾਂ ਦੀ ਲੰਬੀ ਮਿਹਨਤ ਨਾਲ ਪਵਿੱਤਰ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਵੇਈਂ ਨੂੰ ਵੀ ਜੇਕਰ ਸਾਫ ਤੇ ਸਵੱਛ ਨਹੀਂ ਕਰ ਸਕਦੇ ਤਾਂ ਹੋਰ ਕੀ ਕਰਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਵਾਤਾਵਰਣ ਸੰਭਾਲਣ ਦੀ ਤਾਂ ਜੋ ਅਸੀਂ ਆਪਣਾ ਜੀਵਨ ਜੀਅ ਸਕੀਏ। ਜਿਹੜੇ ਮਾਲੀਆਂ ਨੂੰ ਬਾਗ ਦੀ ਰਾਖੀ ਲਈ ਲਗਾਇਆ ਸੀ, ਉਨ੍ਹਾਂ ਨੇ ਹੀ ਬਾਗ ਉਜਾੜ ਦਿੱਤੇ ਤੇ ਵੇਚ ਦਿੱਤੇ। ਸਭ ਤੋਂ ਪਹਿਲਾਂ ਅਸੀਂ ਫੈਸਲਾ ਲਿਆ ਕਿ ਧਰਤੀ ਹੇਠਲਾ ਪਾਣੀ ਕਿਵੇਂ ਬਚਾਉਣਾ ਹੈ ਅਸੀਂ ਦਿਨ ਰਾਤ ਯਤਨ ਅਰੰਭ ਕਰ ਦਿੱਤੇ ਹਨ।