ਮੂੰਹ ਬੋਲੇ ਜੀਜੇ ਨੇ ਸਕੇ ਭਰਾਵਾਂ ਨੂੰ ਮਿਲਣ ਲਈ ਬੁਲਾਇਆ, ਰਸਤੇ ‘ਚੋਂ ਦੋਵੇਂ ਭਰਾਵਾਂ ਦੀਆਂ ਲਾਸ਼ਾਂ ਮਿਲੀਆਂ

0
775

ਅੰਮ੍ਰਿਤਸਰ। ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਈਸਾਪੁਰ ਨਜ਼ਦੀਕ ਖੇਤਾਂ ‘ਚ ਦੋ ਸਕੇ ਭਰਾਵਾਂ ਦੀਆਂ ਭੇਦਭਰੇ ਹਾਲਾਤ ‘ਚ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ, ਜਿਸ ਤੋਂ ਬਾਅਦ ਤੁਰੰਤ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

ਪਰ ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ’ਤੇ ਠੋਸ ਕਾਰਵਾਈ ਨਾ ਕਰਨ ਨੂੰ ਲੈ ਕੇ ਅਜਨਾਲਾ ਦੇ ਮੇਨ ਚੌਕ ਵਿਚ ਪੰਜਾਬ ਪੁਲਸ ਵਿਰੁੱਧ ਧਰਨਾ ਦੇ ਦਿੱਤਾ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਸਕੇ ਭਰਾਵਾਂ ਨੂੰ ਉਨ੍ਹਾਂ ਦੇ ਮੂੰਹ ਬੋਲੇ ਜੀਜੇ ਨੇ ਬੁਲਾਇਆ ਸੀ ਪਰ ਰਸਤੇ ਵਿਚ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਇਨ੍ਹਾਂ ਦੋਨਾਂ ਭਰਾਵਾਂ ਦਾ ਕਤਲ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰਕੇ ਕਾਤਲਾਂ ਨੂੰ ਕਾਬੂ ਕਰੇ।  ਇਸ ਮੌਕੇ ਜਾਂਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।