ਅੰਮ੍ਰਿਤਸਰ ‘ਚ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਕੀਤਾ ਐਨਕਾਊਂਟਰ! ਇਕ ਗੈਂਗਸਟਰ ਦੀ ਮੌਤ

0
403

ਅੰਮ੍ਰਿਤਸਰ | ਜ਼ਿਲ੍ਹੇ ਦੇ ਪਿੰਡ ਭਕਨਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।

29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ ਸ਼ਾਮਲ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਵਲੋਂ ਕਈ ਦਿਨਾਂ ਤੋਂ ਇਨ੍ਹਾਂ ‘ਤੇ ਤਿੱਖੀ ਨਜ਼ਰ ਰੱਖੀ ਹੋਈ ਸੀ। ਅੱਜ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋ ਗਈ।