ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਕੋਰੋਨਾ ਹੋ ਗਿਆ ਹੈ। ਉਹਨਾਂ ਨੇ ਆਪਣੇ-ਆਪ ਨੂੰ ਕੁਆਰੰਟਾਇਨ ਕਰ ਲਿਆ ਹੈ। ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਰਿਪੋਰਟ ਤੋਂ ਬਾਅਦ ਉਹਨਾਂ ਨੇ ਲੋਕਾਂ ਨਾਲ ਮਿਲਣਾ ਬੰਦ ਕੀਤਾ ਹੈ।
ਇਸ ਦੇ ਨਾਲ ਹੀ ਜੇਲ੍ਹ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ।
ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸੰਪਰਕ ਵਿਚ ਆਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੀ ਇਕਾਂਤਵਾਸ ਵਿਚ ਹਨ। ਪੰਜਾਬ ਵਿਚ ਇਕ ਵਾਰ ਫਿਰ ਕੋਰੋਨਾ ਨੇ ਜੋਰ ਫੜ੍ਹ ਲਿਆ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ 100 ਤੋਂ ਵੱਧ ਐਕਟਿਵ ਕੇਸ ਸਾਹਮਣੇ ਆਏ ਹਨ। ਸਭ ਤੋਂ ਵੱਧ 721 ਮੁਹਾਲੀ ਵਿੱਚ ਹਨ।
ਜਲੰਧਰ ਵਿੱਚ 406, ਲੁਧਿਆਣਾ ਵਿੱਚ 341, ਪਟਿਆਲਾ ਵਿੱਚ 234, ਬਠਿੰਡਾ ਵਿੱਚ 216, ਅੰਮ੍ਰਿਤਸਰ ਵਿੱਚ 174, ਹੁਸ਼ਿਆਰਪੁਰ ਵਿੱਚ 162 ਅਤੇ ਰੋਪੜ ਵਿੱਚ 138 ਐਕਟਿਵ ਕੇਸ ਹਨ। ਬਾਕੀ ਜ਼ਿਲ੍ਹਿਆਂ ਵਿੱਚ ਐਕਟਿਵ ਕੇਸ 100 ਤੋਂ ਘੱਟ ਹਨ।




































