ਪੰਜਾਬ ਦੇ ਲੋਕਾਂ ਨੂੰ 2 ਦਿਨ ਹੁੰਮਸ ਭਰੀ ਗਰਮੀ ਦਾ ਕਰਨਾ ਪੈ ਸਕਦਾ ਸਾਹਮਣਾ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

0
4391

ਚੰਡੀਗੜ੍ਹ | ਪੰਜਾਬ ਵਿਚ ਅਗਸਤ ਦੇ ਮਹੀਨੇ ਮਾਨਸੂਨ ਕਮਜੋਰ ਹੋ ਗਿਆ ਹੈ। ਜੁਲਾਈ ਵਿਚ ਇਹ ਪੂਰਾ ਸਰਗਰਮ ਰਿਹਾ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਸਿਰਫ਼ 27.7 ਮਿਲੀਮੀਟਰ ਮੀਂਹ ਹੀ ਪਿਆ ਹੈ, ਜਦੋਂ ਕਿ ਪੰਜਾਬ ਵਿੱਚ 7 ​​ਅਗਸਤ ਤੱਕ ਆਮ ਤੌਰ ’ਤੇ 46.1 ਮਿਲੀਮੀਟਰ ਮੀਂਹ ਪਿਆ ਹੈ। ਪਹਿਲੇ ਹਫਤੇ ਆਮ ਨਾਲੋਂ 40 ਫੀਸਦੀ ਘੱਟ ਬਾਰਿਸ਼ ਹੋਈ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 9 ਅਗਸਤ ਤੱਕ ਮੌਸਮ ਸਾਫ਼ ਰਹੇਗਾ। ਦਿਨ ਧੁੱਪ ਵਾਲਾ ਰਹੇਗਾ ਤੇ ਨਮੀ ਵਧੇਗੀ। ਇਸ ਨਾਲ ਹੋਰ ਗਰਮੀ ਵੱਧ ਪਵੇਗੀ।

10 ਅਤੇ 11 ਅਗਸਤ ਨੂੰ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। 12 ਅਗਸਤ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਤੇ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 15 ਅਗਸਤ ਤੋਂ ਪਹਿਲਾਂ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਤੂਫ਼ਾਨ ਤੇ ਤੇਜ਼ ਹਵਾਵਾਂ ਚੱਲੀਆਂ। ਹਾਲਾਂਕਿ ਦੁਪਹਿਰ 12 ਵਜੇ ਤੋਂ ਬਾਅਦ ਮੌਸਮ ਸਾਫ਼ ਹੋ ਗਿਆ।

ਲੁਧਿਆਣਾ ਵਿੱਚ ਸੋਮਵਾਰ ਸਵੇਰੇ ਤੇਜ਼ ਧੁੱਪ ਤੋਂ ਬਾਅਦ ਲੋਕ ਗਰਮੀ ਤੋਂ ਪ੍ਰੇਸ਼ਾਨ ਨਜ਼ਰ ਆਏ। ਸੂਰਜ ਸਵੇਰੇ ਛੇ ਵਜੇ ਹੀ ਚੜ੍ਹਿਆ ਸੀ। ਅੱਠ ਵਜੇ ਪਾਰਾ 26 ਡਿਗਰੀ ਸੈਲਸੀਅਸ ਸੀ। ਜਦਕਿ ਏਅਰ ਕੁਆਲਿਟੀ ਇੰਡੈਕਸ 180 ‘ਤੇ ਰਿਹਾ। ਉਥੇ ਹਵਾ ਵੀ ਬੰਦ ਸੀ।

ਮੌਸਮ ਵਿਭਾਗ ਦੇ ਮੁਤਾਬਕ ਅੱਜ ਸਾਨੂੰ ਹਲਕੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਵੀ ਮੌਸਮ ਸਾਫ਼ ਰਹੇਗਾ। 9 ਅਤੇ 10 ਅਗਸਤ ਨੂੰ ਮੌਸਮ ਬਦਲੇਗਾ। ਤੂਫ਼ਾਨ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। 12 ਅਤੇ 13 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।