ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

0
3082

ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਦੇ ਕਬਜ਼ੇ ਵਿਚੋਂ 1 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੋਸ਼ੀਆਂ ਦੀ ਪਛਾਣ ਰਾਜਾਤਾਲ ਵਾਸੀ ਕਰਨਦੀਪ ਸਿੰਘ ਉਰਫ ਕਾਲੂ, ਕੁਲਵੰਤ ਸਿੰਘ ਉਰਫ ਕਾਂਤਾ ਤੇ ਹਰਜੀਤ ਸਿੰਘ ਉਰਫ ਜੀਤੋ ਵਜੋਂ ਹੋਈ ਹੈ। ਦੋਸ਼ੀ ਹੈਰੋਇਨ ਦੀ ਖੇਪ ਨੂੰ ਟਿਕਾਣੇ ਲਗਾਉਣ ਦੀ ਫਿਰਾਕ ਵਿਚ ਸੀ। ਇਸੇ ਆਧਾਰ ‘ਤੇ ਪੁਲਿਸ ਨੇ ਨਾਕਾਬੰਦੀ ਕਰਕੇ ਤਿੰਨੋਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।