ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬਾਰਡਰ ’ਤੇ ਬੀਐਸਐਫ ਨੇ ਫੜਿਆ ਹਥਿਆਰਾਂ ਦਾ ਜ਼ਖੀਰਾ

0
1301

ਫਿਰੋਜਪੁਰ। ਬੀਐਸਐਫ ਨੇ ਫਿਰੋਜ਼ਪੁਰ ਵਿੱਚ ਸਰਹੱਦੀ ਖੇਤਰ ਨੇੜੇ ਕੁਝ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਇਹ ਸਾਰੇ ਪਾਕਿਸਤਾਨ ਤੋਂ ਪੰਜਾਬ ਭੇਜੇ ਗਏ ਸਨ ਪਰ ਸੁਰੱਖਿਆ ਬਲਾਂ ਨੇ ਡਿਲੀਵਰੀ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਬਰਾਮਦ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਬੀਐੱਸਐੱਫ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ‘ਤੇ ਗਸ਼ਤ ਦੌਰਾਨ ਹਥਿਆਰਾਂ ਦਾ ਇਹ ਜ਼ਖ਼ੀਰਾ ਬਰਾਮਦ ਕੀਤਾ ਹੈ। ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਵਖਤੇ ਫ਼ਿਰੋਜ਼ਪੁਰ ਸੈਕਟਰ ਵਿੱਚ ਛੇ ਮੈਗਜ਼ੀਨਾਂ ਨਾਲ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਨਾਲ ਦੋ ਐੱਮ3 ਸਬ-ਮਸ਼ੀਨ ਗੰਨ ਅਤੇ ਦੋ ਮੈਗਜ਼ੀਨਾਂ ਨਾਲ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਹਥਿਆਰ ਪਾਕਿਸਤਾਨ ਤੋਂ ਇਥੇ ਸਮੱਗਲ ਕੀਤੇ ਜਾਣ ਦਾ ਸ਼ੱਕ ਹੈ। ਦੱਸ ਦਈਏ ਕਿ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਅੱਤਵਾਦੀ ਹਮਲੇ ਦੀ ਸੂਹ ਦਿੱਤੀ ਹੋਈ ਹੈ। ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਬੀਤੇ ਦਿਨੀਂ ਅਲਟਰ ਜਾਰੀ ਕੀਤਾ ਗਿਆ ਸੀ ਕਿ ਪੰਜਾਬ ਦੇ ਬੱਸ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਪੁਲਿਸ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ।