ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ, ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ

0
2449

ਚੰਡੀਗੜ੍ਹ | ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਇਸ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਦਰਅਸਲ ‘ਚ ਇਸ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਵੀ ਉਹੀ ਹਾਲ ਹੋਵੇਗਾ, ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।

ਮੰਨੂੰ ਤੇ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ
ਮਨਦੀਪ ਮਨੀਲਾ ਦੇ ਕਤਲ ਤੋਂ ਬਾਅਦ ਲਾਰੈਂਸ-ਗੋਲਡੀ ਗੈਂਗ ਨੇ ਸ਼ੂਟਰ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਵਿੱਚ ਮੰਨੂੰ ਤੇ ਰੂਪਾ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ। ਇਹ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ ‘ਤੇ ਵਾਇਰਲ ਹੋ ਰਹੀ ਹੈ। ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਪੁਲਿਸ ਅਜੇ ਤੱਕ ਫੜ ਨਹੀਂ ਸਕੀ।