ਸਾਬਕਾ ਮੰਤਰੀ ਆਸ਼ੂ ਦੀ ਪੇਸ਼ੀ ਦੌਰਾਨ ਬਰਖਾਸਤ ਡੀਐਸਪੀ ਸੇਖੋਂ ਨੇ ਕੀਤੀ ਕੋਰਟ ‘ਚ ਦਾਖਲ ਹੋਣ ਦੀ ਕੋਸ਼ਿਸ਼, ਪੁਲਿਸ ਨੇ ਰੋਕਿਆ ਤਾਂ ਬੋਲੇ- ਮੈਂ ਕੇਸ ‘ਚ ਗਵਾਹ ਹਾਂ

0
16898

ਲੁਧਿਆਣਾ (ਪ੍ਰਦੀਪ ਭੰਡਾਰੀ) | ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਕੋਰਟ ਵਿੱਚ ਕੀਤਾ ਗਿਆ। ਇਸ ਦੌਰਾਨ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੇ ਕੋਰਟ ਵਿੱਚ ਦਾਖਲ ਹੋ ਕੇ ਆਸ਼ੂ ਦੀ ਸ਼ਿਕਾਇਤ ਕਰਨ ਦੀ ਗੱਲ ਕੀਤੀ ਤਾਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਸੇਖੋਂ ਨੇ ਕਿਹਾ ਕਿ ਉਹ ਇਸ ਕੇਸ ਵਿੱਚ ਗਵਾਹ ਹਨ ਅਤੇ ਉਸ ਨੂੰ ਹੀ ਅੰਦਰ ਨਹੀਂ ਜਾਣ ਦਿੱਤਾ ਗਿਆ।

ਫੂਡ ਸਪਲਾਈ ਵਿਭਾਗ ਦੀ ਢੋਆ ਢੁਆਈ ਘੁਟਾਲੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋ ਗਿਆ। ਉਨ੍ਹਾਂ ਨੂੰ ਮੁੜ ਕੋਰਟ ਵਿੱਚ ਪੇਸ਼ ਕਰਨ ਲਈ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੁਲੀਸ ਨੇ ਬੈਰਿਕੇਟਿੰਗ ਕੀਤੀ ਹੋਈ ਸੀ ਅਤੇ ਬਿਨਾ ਕਾਰਨ ਕਿਸੇ ਨੂੰ ਵੀ ਅੰਦਰ ਜਾਣ ਦੀ ਮਨਾਹੀ ਸੀ।

ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਜਦੋਂ ਕੋਰਟ ਕੰਪਲੈਕਸ ਵੱਲ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਨੂੰ ਉਥੇ ਮੌਜੂਦ ਸੁਰੱਖਿਆ ਕਰਮੀਆਂ ਵੱਲੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਹੁਣ ਵੀ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਕੇਸ ਵਿੱਚ ਗਵਾਹ ਹਨ। ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਹੈ। ਅਜਿਹੇ ਵਿਚ ਉਨ੍ਹਾਂ ਨੂੰ ਕੋਰਟ ਵਿਚ ਜਾਣ ਦੇਣਾ ਚਾਹੀਦਾ ਹੈ ਪਰ ਇੱਥੇ ਮੌਜੂਦ ਪੁਲਸ ਮੁਲਾਜ਼ਮ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦੇ ਰਿਹਾ।