ਲੁਧਿਆਣਾ। ਨਮਕ ਮੰਡੀ ਵਿੱਚ ਵੱਡੀ ਮਾਤਰਾ ਵਿੱਚ ਨਜਾਇਜ਼ ਤੌਰ ਤੇ ਰੱਖੇ ਪਟਾਕੇ ਬਰਾਮਦ ਹੋਏ ਹਨ । ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪਟਾਕੇ ਨਮਕ ਮੰਡੀ ਵਿੱਚ ਤਰਪਾਲ ਪਾ ਕੇ ਛੁਪਾ ਕੇ ਰੱਖੇ ਗਏ ਸਨ । ਇਸ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ । ਜਿਥੋਂ ਵੱਡੀ ਮਾਤਰਾ ਵਿੱਚ ਪਟਾਕੇ ਬਰਾਮਦ ਹੋਏ । ਬੇਸ਼ੱਕ ਇਸ ਨੂੰ ਲੈ ਕੇ ਪੁਲਸ ਵੱਲੋਂ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ । ਪੁਲਸ ਨੇ ਪਟਾਕਾ ਕਾਰੋਬਾਰੀਆਂ ਜਾ ਲਾਈਸੈਂਸ ਧਾਰਕਾਂ ਨੂੰ ਸਹੀ ਅਤੇ ਸੁਰੱਖਿਅਤ ਜਗ੍ਹਾ ਪਟਾਕੇ ਕੇ ਰੱਖਣ ਦੀ ਅਪੀਲ ਕੀਤੀ ਹੈ ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਰੁਪਿੰਦਰ ਸਰਾਂ ਨੇ ਦੱਸਿਆ ਕਿ ਨਮਕ ਮੰਡੀ ਵਿੱਚ ਤਰਪਾਲ ਪਾ ਕੇ ਰੱਖੇ ਪਟਾਖੇ ਮਿਲੇ ਸਨ। ਜਿਨ੍ਹਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੇ ਪਟਾਕਾ ਲਾਇਸੰਸ ਧਾਰਕਾਂ ਨੂੰ ਅਪੀਲ ਵੀ ਕੀਤੀ ਕਿ ਪਟਾਕਿਆਂ ਨੂੰ ਸੁਰੱਖਿਅਤ ਜਗ੍ਹਾ ਉਪਰ ਰੱਖਿਆ ਜਾਵੇ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰੇ ।