ਚੰਡੀਗੜ੍ਹ | ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਕੁਝ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਹਨਾਂ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ। ਉਥੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਸਿਹਤ ਵਿਗੜਨ ਕਾਰਨ ਪੀਜੀਆਈ ਰੈਫਰ ਕਰ ਦਿੱਤਾ। ਡਾ: ਧਰਮਵੀਰ ਗਾਂਧੀ ਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਇਲਾਜ ਚੱਲ ਰਿਹਾ ਹੈ।
ਬਲਕੌਰ ਸਿੰਘ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ ਪਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਆਪਣੇ ਲਈ ਇਨਸਾਫ਼ ਲੈਣ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਆਪਣੇ ਪੁੱਤਰ ਦੀ ਮੌਤ ਨਾਲ ਬਲਕੌਰ ਸਿੰਘ ਨੂੰ ਮਾਨਸਿਕ ਤੇ ਸਰੀਰਕ ਤੌਰ ‘ਤੇ ਵੱਡਾ ਝਟਕਾ ਲੱਗਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗੀ ਹੈ। ਜਵਾਨ ਪੁੱਤਰ ਦੀ ਮੌਤ ਨੇ ਉਹਨਾਂ ਨੂੰ ਅੰਦਰੋਂ ਤੋੜ ਦਿੱਤਾ ਹੈ। ਉਹ ਲਗਾਤਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਸ ਦੇ ਪੁੱਤਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ।