ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਪੁਲਸ ਨੂੰ ਚਕਮਾ ਦੇ ਕੇ ਫਰਾਰ

0
1088

ਗੈਂਗਸਟਰ ਦੀਪਕ ਟੀਨੂੰ CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਸ ਵਲੋਂ ਗੈਂਗਸਟਰ ਨੂੰ ਰਿਮਾਂਡ ‘ਤੇ ਕਪੂਰਥਲਾ ਜੇਲ ਲਿਆਇਆ ਗਿਆ ਸੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਮਰਡਰ ਮਾਮਲੇ ‘ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਦੇ ਇਸ਼ਾਰੇ ‘ਤੇ ਪੁਲਸ ਕਿਤੇ ਛਾਪਾਮਾਰੀ ਕਰਨ ਜਾ ਰਹੀ ਸੀ ਕਿ ਰਸਤੇ ‘ਚ ਪੁਲਸ ਨੂੰ ਚਕਮਾ ਦੇ ਕੇ ਦੀਪਕ ਟੀਨੂੰ ਫਰਾਰ ਹੋ ਗਿਆ | ਮਾਨਸਾ ਦੇ ਕਿਸੇ ਪੁਲਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ‌ ਦਿੱਤੀ ਹੈ।

ਪੂਰੇ ਪੰਜਾਬ ‘ਚ ਗੈਂਗਸਟਰ ਦੀ ਭਾਲ ਨੂੰ ਲੈ ਕੇ ਪੁਲਸ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਪੂਰਥਲਾ ਜੇਲ ‘ਚ ਬੰਦ ਗੈਂਗਸਟਰ ਦੀਪਕ ਟੀਨੂੰ ਮਾਨਸਾ ਨਾਲ ਕਾਨਫਰੰਸ ਕਾਲ ਹੋਈ ਸੀ, ਜਿਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ‘ਚ ਸ਼ਾਮਲ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਪੰਜਾਬ ਪੁਲਸ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਪਹਿਲਾਂ ਹੀ ਪੁਲਸ ਉੱਪਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਵਿਸ਼ੇਸ਼ ਟਰੀਟਮੈਂਟ ਦੇਣ ਦੇ ਇਲਜ਼ਾਮ ਲੱਗ ਰਹੇ ਸੀ।