ਨਾਬਾਲਗ ਨਿਕਲਿਆ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦਾ ਮੁੱਖ ਦੋਸ਼ੀ, ਗ੍ਰਿਫਤਾਰ

0
658

ਚੰਡੀਗੜ੍ਹ। 9 ਮਈ ਨੂੰ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਮੋਹਾਲੀ ਹੈੱਡਕੁਆਟਰ ‘ਤੇ ਹੋਏ ਹਮਲੇ ਨੂੰ ਲੈ ਕੇ ਮਾਨ ਸਰਕਾਰ ‘ਤੇ ਵੀ ਵਿਰੋਧੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ। ਇਹ ਸਪੈਸ਼ਲ ਸੈੱਲ ਹਰਗੋਬਿੰਦ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੰਮ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨਾਬਾਲਗ ਹੈ। ਇਸ ਪਿੱਛੇ ਆਈਐੱਸਆਈ ਦਾ ਹੱਥ ਵੀ ਦੱਸਿਆ ਜਾ ਰਿਹਾ ਹੈ।

ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਉਤੇ ਹੋਏ ਹਮਲੇ ਦੇ ਤੁਰੰਤ ਬਾਅਦ ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜੋ ਰਾਕੇਟ ਫਾਇਰ ਹੋਇਆ ਸੀ, ਉਸ ਵਿਚ ਇਕ ਮੁਲਜ਼ਮ ਸੀ ਦੀਪਕ ਸੂਰਖਪੁਰ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ ਤੇ ਦੂਜਾ ਮੁਲਜ਼ਮ ਨਾਬਾਲਗ ਹੈ ਤੇ ਉਹ ਯੂਪੀ ਦਾ ਰਹਿਣ ਵਾਲਾ ਹੈ।

ਇਨ੍ਹਾਂ ਦੋਵਾਂ ਨੇ ਹੋਰ ਵੀ ਕਈ ਗੰਭੀਰ ਕ੍ਰਾਈਮ ਵੀ ਕੀਤੇ ਹੋਏ ਹਨ ਜਿਨ੍ਹਾਂ ਵਿਚੋਂ ਮੁੱਖ ਕ੍ਰਾਈਮ ਸੀ ਪਿਛਲੇ ਸਾਲ 4 ਅਗਸਤ 2021 ਨੂੰ ਇਨ੍ਹਾਂ ਨੇ ਅੰਮ੍ਰਿਤਸਰ ਵਿਚ ਹਸਪਤਾਲ ਵਿਚ ਰਾਣਾ ਕੰਧੋਵਾਲੀਆ ਜੋ ਕਿ ਰਾਣਾ ਬਿਸ਼ਨੋਈ ਦੇ ਵਿਰੋਧੀ ਗੈਂਗ ਦਾ ਮੁੱਖ ਸ਼ੂਟਰ ਸੀ, ਨੂੰ ਮਾਰਿਆ ਸੀ। ਇਸ ਵਿਚ ਹੋਰ 2 ਲੋਕ ਵੀ ਸ਼ਾਮਲ ਸੀ। ਉਸ ਘਟਨਾ ਨੂੰ ਅੰਜਾਮ ਦੇਣ ਦੇ ਬਾਅਦ ਇਸ ਸਾਲ 5 ਅਪ੍ਰੈਲ 2022 ਨੂੰ ਸੰਜੇ ਬਿਆਨੀ ਨਾਂਦੇੜ ਦਾ ਬਿਲਡਰ ਸੀ, ਨੂੰ ਮਾਰਿਆ। ਇਸ ਪਿੱਛੇ ਹਰਵਿੰਦਰ ਸਿੰਘ ਰਿੰਦਾ ਦਾ ਹੱਥ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕੀਤਾ ਜਾਵੇਗਾ।