ਸੈਲਿਬਰੀਟੀ ਸ਼ਹਿਨਾਜ ਗਿੱਲ ਦੇ ਪਿਤਾ ਨੂੰ ਫੋਨ ‘ਤੇ ਮਿਲੀ ਧਮਕੀ,  ਦੀਵਾਲੀ ਤੋਂ ਪਹਿਲਾਂ ਦੇਵਾਂਗਾ ਮਾਰ

0
916

ਅੰਮ੍ਰਿਤਸਰ| ਸੈਲਿਬਰੀਟੀ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਸੋਖੀ ਗਿੱਲ ਨੂੰ ਇਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ। ਅੱਜ ਉਹ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦੇਣ ਪਹੁੰਚੇ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਜੇਕਰ ਪੁਲਿਸ ਨੇ ਇਨਸਾਫ ਨਾ ਦਿੱਤਾ ਤਾਂ ਜਲਦ ਉਹ ਪੰਜਾਬ ਛਡ ਕੀਤੇ ਹੋਰ ਸੈਟਲ ਹੋਣਗੇ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਸੰਤੋਖ ਸਿੰਘ ਸੋਖੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਿੰਦੂ ਜਥੇਬੰਦੀਆਂ ਵਿਚ ਸ਼ਮੂਲਿਅਤ ਕਰਨ ਕਾਰਨ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਵਲੋਂ ਅੱਜ ਐੱਸ .ਐੱਸ. ਪੀ. ਦਿਹਾਤੀ ਨੂੰ ਇਕ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ। ਧਮਕੀ ਦੇਣ ਵਾਲੇ ਨੌਜਵਾਨ ਨੇ ਦੀਵਾਲੀ ਤੋਂ ਪਹਿਲਾਂ ਮਾਰਨ ਦੀ ਧਮਕੀ ਦਿੱਤੀ ਹੈ।  ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਹ ਬਹੁਤ ਜਲਦ ਪੰਜਾਬ ਛੱਡਣ ਨੂੰ ਮਜ਼ਬੂਰ ਹੋਣਗੇ। ਇਸ ਸੰਬਧੀ ਐੱਸ. ਪੀ. ਜਸਵੰਤ ਕੌਰ ਨੇ ਦੱਸਿਆ ਕਿ ਘਟਨਾ ਦੀ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਕਿਓਰਿਟੀ ਵਿਚ ਇਕ ਮੁਲਾਜ਼ਮ ਹੋਰ ਐਡ ਕਰ ਦਿੱਤਾ ਗਿਆ ਹੈ।