ਸੀਬੀਐਸਈ ਨੇ ਮੁਲਤਵੀ ਕੀਤੇ 10ਵੀਂ ਤੇ 12ਵੀਂ ਦੀ ਹੋਣ ਵਾਲੇ ਸਾਰੇ ਪੇਪਰ, 5 ਅਪ੍ਰੈਲ ਨੂੰ ਹੋਣ ਵਾਲਾ JEE ਮੇਨ ਵੀ ਮੁਲਤਵੀ

0
1701

ਜਲੰਧਰ. ਕੋਰੋਨਾ ਵਾਈਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਿਆ ਸੀਬੀਐੱਸਈ ਦੀ ਜੋ ਪ੍ਰੀਖਿਆ ਅੱਜ ਸ਼ੁਰੂ ਹੋ ਕੇ 31 ਤਕ ਹੋਣੀ ਸੀ ਉਹ ਮੁਲਤਵੀ ਕਰ ਦਿੱਤੀ ਗਈ ਹੈ। ਜੇਈਈ ਮੇਨਜ਼ ਤੇ ਸਾਰੀਆਂ ਯੂਨਵਰਸਿਟੀਆਂ ਦੀ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਗਈ ਹੈ, ਉੱਥੇ ਹੀ ਸਰਕਾਰੀ ਤੇ ਨਿੱਜੀ ਦਫ਼ਤਰਾਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਰਿਲਾਂਈਸ ਨੇ ਵੀ ਆਪਣੇ ਸਾਰੇ ਕਰਮਚਾਰੀਆਂ ਨੂੰ 31 ਮਾਰਚ ਤਕ ਘਰ ਵਿਚ ਹੀ ਰਹਿਣ ਨੂੰ ਕਿਹਾ ਹੈ। ਮਹਾਰਾਸ਼ਟਰ ਸਰਕਾਰ ਨੇ 50 ਫੀਸਦੀ ਸਰਕਾਰੀ ਮੁਲਾਜ਼ਮਾਂ ਨੂੰ ਘਰ ਵਿਚ ਰਹਿ ਕੇ ਕੰਮ ਕਰਨ ਲਈ ਕਹਿ ਦਿੱਤਾ ਹੈ। ਕੋਰੋਨਾ ਦੇ ਹਾਲਾਤ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰ ਨੂੰ ਸੰਬੋਧਨ ਹੋਣਗੇ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।