ਬੇਮੌਸਮੀ ਬਾਰਸ਼ ਕਾਰਨ ਨੁਕਸਾਨੀਆਂ ਕਿਸਾਨਾਂ ਦੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਕੇਂਦਰ ਸਰਕਾਰ

0
507

ਦਿੱਲੀ | ਵੱਡੀ ਗਿਣਤੀ ਸੂਬਿਆਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਬੇਮੌਸਮੀ ਬਾਰਸ਼ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰਾਂ ਆਪਣੇ ਪੱਧਰ ਉਤੇ ਕਿਸਾਨਾਂ ਦੀ ਵਿੱਤੀ ਮਦਦ ਲਈ ਕੰਮ ਕਰ ਰਹੀਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਵਧਾਇਆ ਹੈ।

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਖਿਆ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ਵਿਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ਉਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ, ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।