ਜਲੰਧਰ : ਪਤਨੀ, ਬੱਚਿਆਂ ਅਤੇ ਸੱਸ ਦਾ ਕਤਲ ਕਰਨ ਵਾਲੇ ਦੋਸ਼ੀ ਨੇ ਦਰੱਖਤ ਨਾਲ ਲਟਕ ਕੇ ਕੀਤੀ ਖੁਦਕੁਸ਼ੀ

0
279

ਜਲੰਧਰ| ਹਲਕਾ ਨਕੋਦਰ ਵਿਖੇ ਪੈਂਦੇ ਮਹਿਤਪੁਰ ਇਲਾਕੇ ‘ਚ ਬੀਤੇ ਦਿਨੀਂ ਕੁਲਦੀਪ ਉਰਫ ਕਾਲੂ ਵੱਲੋਂ ਆਪਣੀ ਪਤਨੀ, ਬੱਚਿਆਂ ਅਤੇ ਸੱਸ-ਸਹੁਰੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਅੱਜ ਸਿੱਧਵਾਂ ਬੇਟ ਇਲਾਕੇ ‘ਚ ਦੋਸ਼ੀ ਕਾਲੂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਾਲੂ ਦੀ ਲਾਸ਼ ਸਤਲੁਜ ਦਰਿਆ ਨੇੜੇ ਦਰੱਖਤ ਨਾਲ ਲਟਕਦੀ ਮਿਲੀ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜਲੰਧਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਕਾਲੂ ਦੇ ਇਕ ਹੋਰ ਸਾਥੀ ਨੂੰ ਬੀਤੇ ਦਿਨੀਂ ਹੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਦੋਵੇਂ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਹਾਲਤ ਵਿਚ ਕਾਲੂ ਨੇ ਘਰੇਲੂ ਕਲੇਸ਼ ਕਾਰਨ ਆਪਣੇ ਸਾਥੀ ਨਾਲ ਮਿਲ ਕੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।