ਨਾਭਾ ਚ ਡੀ.ਐਸ.ਪੀ. ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

0
244

ਪਟਿਆਲਾ| ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਡੀਐਸਪੀ ਗਗਨਦੀਪ ਸਿੰਘ ਭੁੱਲਰ ਪਟਿਆਲਾ ਵਿੱਚ ਤਾਇਨਾਤ ਸਨ। ਉਨ੍ਹਾਂ ਨੂੰ ਗੋਲੀ ਲੱਗੀ। ਇਹ ਗੋਲੀ ਉਸ ਦੇ ਸਰਵਿਸ ਪਿਸਤੌਲ ਨਾਲ ਨਹੀਂ ਸਗੋਂ ਲਾਇਸੈਂਸੀ ਪਿਸਤੌਲ ਨਾਲ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਨਾਭਾ ਦੇ ਪੌਸ਼ ਇਲਾਕੇ ਮਾਡਲ ਰੋਡ ‘ਤੇ ਵਾਪਰੀ। ਡੀਐਸਪੀ ਗਗਨਦੀਪ ਸਿੰਘ ਭੁੱਲਰ ਉਨ੍ਹਾਂ ਦੇ ਘਰ ਪੁੱਜੇ ਹੋਏ ਸਨ। ਦੇਰ ਰਾਤ ਅਚਾਨਕ ਗੁਆਂਢੀਆਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਪਟਿਆਲਾ ਦੀਪਕ ਪਾਰਿਕ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਨਾਭਾ ਥਾਣਾ ਕੋਤਵਾਲੀ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਫਿਲਹਾਲ ਗਗਨਦੀਪ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਲਾਈਸੈਂਸੀ ਰਿਵਾਲਵਰ ਬਣਿਆ ਜਾਂਚ ਦਾ ਕਾਰਨ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਸੀ ਕਿ ਡੀਐਸਪੀ ਦੀ ਮੌਤ ਉਸ ਦੇ ਸਰਵਿਸ ਰਿਵਾਲਵਰ ਨਾਲ ਨਹੀਂ ਸਗੋਂ .32 ਬੋਰ ਦੇ ਲਾਇਸੈਂਸੀ ਰਿਵਾਲਵਰ ਵਿੱਚੋਂ ਚੱਲੀ ਗੋਲੀ ਕਾਰਨ ਹੋਈ ਹੈ। ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਗੁਆਂਢੀਆਂ ਨੇ ਫਾਇਰਿੰਗ ਦੀ ਆਵਾਜ਼ ਸੁਣੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਤਾਂ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਗੋਲੀ ਕਿਵੇਂ ਚੱਲੀ।