ਅੰਮ੍ਰਿਤਸਰ : ਦੋਪਹੀਆ ਵਾਹਨ ਚੁੱਕਣ ਵਾਲਿਆਂ ਦਾ ਪਰਦਾਫਾਸ਼, 7 ਮੋਟਰਸਾਈਕਲ, 2 ਐਕਟਿਵਾ ਤੇ 6 ਫੋਨ ਬਰਾਮਦ

0
305

ਅੰਮ੍ਰਿਤਸਰ। ਦਿਹਾਤੀ ਪੁਲਿਸ ਪਾਰਟੀ ਨੇ ਵਾਹਨ ਤੇ ਮੋਬਾਈਲ ਚੋਰੀ ਕਰਨ ਵਾਲਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਦੋਂ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਗੁਪਤ ਮੁਖਬਰ ਤੋਂ ਇਤਲਾਹ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਮਕਾਨ ਨੰ. 7, ਦਸ਼ਮੇਸ਼ ਐਵੀਨਿਊ, ਫੋਕਲ ਪੁਆਇੰਟ, ਅੰਮ੍ਰਿਤਸਰ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਦਾ ਕਰਦਾ ਹੈ। ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਦੇ 5 ਮੋਟਰਸਾਈਕਲ, 2 ਐਕਟਿਵਾ
ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ।

ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਵਪ੍ਰੀਤ ਸਿੰਘ ਖਿਲਾਫ ਪਹਿਲਾਂ ਵੀ ਬਾਈਕ ਚੋਰੀ ਦਾ ਇਕ ਹੋਰ ਮਾਮਲਾ ਦਰਜ ਹੈ ਅਤੇ ਉਹ ਜ਼ਮਾਨਤ ‘ਤੇ ਬਾਹਰ ਸੀ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ ਦੌਰਾਨ ਇੱਕ ਹੋਰ ਦੋਸ਼ੀ ਲਾਲਜੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਭਗਤਪੁਰਾ ਜੋ ਕਿ ਲਵਪ੍ਰੀਤ ਸਿੰਘ ਦਾ ਸਾਥੀ ਵੀ ਹੈ, ਨੂੰ ਨਾਮਜ਼ਦ ਕੀਤਾ ਗਿਆ ਹੈ ਤੇ 24 ਅਕਤੂਬਰ ਨੂੰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ।

ਦੋਸ਼ੀ ਲਾਲਜੀਤ ਸਿੰਘ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਆਬਕਾਰੀ ਤੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ। ਲਾਲਜੀਤ ਸਿੰਘ ਵੀ ਜ਼ਮਾਨਤ ‘ਤੇ ਰਿਹਾਅ ਸੀ। ਜੋ ਹੁਣ ਤੱਕ ਪੁਲਿਸ ਕੁੱਲ 7 ਮੋਟਰਸਾਈਕਲ, 2 ਐਕਟਿਵਾ ਅਤੇ 6 ਮੋਬਾਇਲ ਫੋਨ ਗ੍ਰਿਫਤਾਰ ਦੋਸ਼ੀਆਂ ਕੋਲੋਂ ਬ੍ਰਾਮਦ ਕਰ ਚੁੱਕੀ ਹੈ। ਇਨ੍ਹਾਂ ਪਾਸੋਂ ਹੋਰ ਵਾਹਨ ਬਰਾਮਦ ਕਰਨ ਅਤੇ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ ।