ਸੀ.ਐੱਮ. ਮਾਨ ਨੇ ਪੰਜਾਬ ‘ਚ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਇਹ ਵਿਸ਼ੇਸ਼ ਹਦਾਇਤਾਂ

0
372

ਸੰਗਰੂਰ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਬੇ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਵਿਖੇ ਮੱਥਾ ਟੇਕਿਆ ਅਤੇ ਵਰਕਰਾਂ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੰਮ ਕਰਦੇ ਕਾਮਿਆਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਦੀ ਰਹੇਗੀ। ਅੱਜ ਭਗਵਾਨ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਉਨ੍ਹਾਂ ਸਾਰੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਰਕਰਾਂ ਦੀ ਭਲਾਈ ਲਈ ਨੀਤੀਆਂ ਘੜਦੀ ਰਹੇਗੀ ਅਤੇ ਸਰਕਾਰ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।