ਤਲਵੰਡੀ ਸਾਬੋ ‘ਚ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

0
417

ਬਠਿੰਡਾ| ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਛੱਪੜ ਦੇ ਕਿਨਾਰੇ ‘ਤੇ ਅੱਧੀ ਛੱਪੜ ਵਿਚ ਡੁੱਬੀ ਹੋਈ ਮਿਲੀ ਹੈ, ਜਿਥੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ, ਉਥੇ ਪਿੰਡ ਵਾਸੀਆਂ ਨੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਣ ਦੇ ਆਰੋਪ ਲਗਾਏ। ਰਾਮਾ ਮੰਡੀ ਪੁਲਸ ਮਾਮਲੇ ਦੀ ਜਾਂਚ ਕਰੇਗੀ।

ਪਿੰਡ ਮਲਕਾਣਾ ਦੇ ਨੌਜਵਾਨ ਮਹਿਕਦੀਪ ਸਿੰਘ ਦੀ ਹੈ, ਜੋ ਕਿ ਪਿਛਲੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਨੌਜਵਾਨ ਬੀਤੀ ਰਾਤ ਆਪਣੇ ਘਰ ਵੀ ਨਹੀਂ ਸੀ ਪੁੱਜਿਆ ਪਰ ਅੱਜ ਸਵੇਰੇ ਨੌਜਵਾਨ ਦੀ ਲਾਸ਼ ਪਿੰਡ ਮਲਕਾਣਾ ਦੇ ਛੱਪੜ ਵਿਚੋਂ ਮਿਲੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਨੂੰ ਕਈ ਵਾਰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਨਾਲ ਦੇ ਸਾਥੀ ਇਸ ਨੂੰ ਫਿਰ ਨਾਲ ਲੈ ਜਾਂਦੇ ਅਤੇ ਨਸ਼ਾ ਕਰਵਾਉਂਦੇ ਸਨ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿੰਡ ਵਿੱਚ 15 ਤੋਂ ਵੱਧ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।

ਉਧਰ ਰਾਮਾਂ ਮੰਡੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ ਵਿੱਚ ਨਸ਼ਾ ਵਿਕਣ ਦੀ ਕੋਈ ਵੀ ਸ਼ਿਕਾਇਤ ਕਿਸੇ ਵੱਲੋਂ ਨਹੀਂ ਕੀਤੀ ਗਈ।