ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਪੀਜੀਆਈ ਚੰਡੀਗੜ੍ਹ ਤੋਂ ਭੱਜੀ, ਮੁਹਾਲੀ ‘ਚ ਕੇਸ ਦਰਜ

    0
    500

    ਚੰਡੀਗੜ੍ਹ. ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਸ਼ੱਕੀ ਇਕ ਮਹਿਲਾ ਮਰੀਜ਼ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ। ਪਰ ਇਹ ਔਰਤ ਰਾਤ ਨੂੰ ਉਥੋਂ ਭੱਜ ਗਈ। ਜਿਵੇਂ ਹੀ ਪੀਜੀਆਈ ਮੈਨੇਜਮੈਂਟ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਔਰਤ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ।

    ਇਸ ਦੇ ਨਾਲ ਹੀ ਔਰਤ ਖਿਲਾਫ ਥਾਣਾ ਫੇਜ਼ -8 ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਔਰਤ ਦੇ ਖ਼ਿਲਾਫ਼ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਡੀਸੀ ਗਿਰੀਸ਼ ਦਿਆਲਨ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।