ਕਪੂਰਥਲਾ : ਟਰੈਕਟਰ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ

0
337

ਕਪੂਰਥਲਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਪੈਦਲ ਯਾਤਰਾ ਸੁਲਤਾਨਪੁਰ ਲੋਧੀ ਆ ਰਹੀ ਸੀ। ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੈਦਲ ਯਾਤਰਾ ਦੌਰਾਨ ਪਿੰਡ ਕੜਾਲ ਕਲਾਂ ਨੇੜੇ ਟਰੈਕਟਰ ਦੀ ਬ੍ਰੇਕ ਫੇਲ੍ਹ ਹੋ ਗਈ। ਟਰੈਕਟਰ ਦੇ ਥੱਲੇ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮਨਮੋਹਨ ਸਿੰਘ ਨਿਵਾਸੀ ਔਜਲਾ ਫਾਟਕ ਨਵੀਂ ਆਬਾਦੀ ਗਲੀ ਨੰਬਰ 7 ਕਪੂਰਥਲਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ।