ਤੇਲੰਗਾਨਾ ਪੁੱਜੇ ਰਾਹੁਲ ਗਾਂਧੀ ਨੇ ਕਿਹਾ- ਸਿਰਫ ਮੀਡੀਆ ਹੀ ਨਹੀਂ, ਨਿਆਂਪਾਲਿਕਾ ਵੀ ਖਤਰੇ ‘ਚ

0
694

ਤੇਲੰਗਾਨਾ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਕੋਤੂਰ ਤੋਂ ਮੀਡੀਆ ਨੂੰ ਸੰਬੋਧਿਤ ਕੀਤਾ। ਉਹ ਇਥੋਂ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤੀ ਸੰਸਥਾਵਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਕ ਸਿਸਟਮ ਤਹਿਤ ਇਨ੍ਹਾਂ ਸੰਸਥਾਵਾਂ ਉਤੇ ਅਟੈਕ ਕੀਤਾ ਗਿਆ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਮੀਡੀਆ ਇਕੱਲੀ ਅਜਿਹੀ ਸੰਸਥਾ ਨਹੀਂ ਹੈ, ਜੋ ਖਤਰੇ ਵਿਚ ਹੈ, ਸਗੋਂ ਨਿਆਂਪਾਲਿਕਾ ਵੀ ਗੰਭੀਰ ਖਤਰੇ ਵਿਚ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੌਕਰਸ਼ਾਹੀ ਵੀ ਖਤਰੇ ਵਿਚ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਵੇਗੀ ਤਾਂ ਇਨ੍ਹਾਂ ਸਾਰੇ ਇੰਸਟੀਟਿਊਸ਼ਨ ਨੂੰ ਜ਼ਮੀਨੀ ਪੱਧਰ ਉਤੇ ਆਰਐਸਐਸ ਦੇ ਪ੍ਰਭਾਵ ਤੋਂ ਮੁਕਤ ਕੀਤਾ ਜਾਵੇਗਾ। ਜੇ ਤੁਸੀਂ ਦੇਖੋਗੇ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਕਿਵੇਂ ਛੋਟੇ ਤੇ ਮੀਡੀਅਮ ਉਦਯੋਗਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ। ਨਵੀਆਂ ਨੌਕਰੀਆਂ ਪੈਦਾ ਨਹੀਂ ਹੋ ਰਹੀਆਂ।