ਪਰਾਲੀ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ : ਅਰਵਿੰਦ ਕੇਜਰੀਵਾਲ

0
223

ਦਿੱਲੀ। ਪਰਾਲੀ ਨੂੰ ਅੱਗ ਲਗਾਉਣ ਕਾਰਨ ਇਕੱਲੇ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਵਿਚ ਪ੍ਰਦੂਸ਼ਣ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਦੀ ਵੱਧਦੀ ਸਮੱਸਿਆ ਨੂੰ ਦੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਅੱਜ ਦਿੱਲੀ ਤੋਂ ਲਾਈਵ ਹੋਏ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਵੀ ਪ੍ਰਦੂਸ਼ਣ ਦੀ ਇਸ ਵੱਧਦੀ ਸਮੱਸਿਆ ਉਤੇ ਆਪਣੇ ਵਿਚਾਰ ਰੱਖੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਦੂਸ਼ਣ ਪੂਰੇ ਉੱਤਰੀ ਭਾਰਤ ਦੀ ਸਮੱਸਿਆ ਹੈ। ਇਸਦੇ ਲਈ ਇਕੱਲੇ ਦਿੱਲੀ ਜਾਂ ਪੰਜਾਬ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਵਿਚ ਆਪ ਦੀਆਂ ਸਰਕਾਰਾਂ ਹਨ, ਇਸ ਲਈ ਇਸ ਸਮੱਸਿਆ ਲਈ ਕੇਂਦਰ ਆਪ ਨੂੰ ਨਿਸ਼ਾਨਾ ਬਣਾ ਰਿਹਾ ਹੈ ਪਰ ਇਸ ਪ੍ਰਦੂਸ਼ਣ ਲਈ ਆਪ ਜ਼ਿੰਮੇਵਾਰ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਮੁੱਦੇ ਉਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਸ ਨਾਲ ਕੋਈ ਹੱਲ ਨਹੀਂ ਨਿਕਲਣਾ। ਕੇਜਰੀਵਾਲ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਪੰਜਾਬ ਵਿਚ ਪਰਾਲੀ ਸਾੜੀ ਜਾ ਰਹੀ ਹੈ ਪਰ ਇਸ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ। ਪੰਜਾਬ ਦੇ ਕਿਸਾਨਾਂ ਕੋਲ ਇਸ ਮੁਸ਼ਕਲ ਦਾ ਅਜੇ ਕੋਈ ਹੱਲ ਨਹੀਂ ਹੈ। ਜਦੋਂ ਕਿਸਾਨਾਂ ਨੂੰ ਇਸਦਾ ਹੱਲ ਮਿਲ ਗਿਆ, ਉਹ ਪਰਾਲੀ ਸਾੜਨਾ ਬੰਦ ਕਰ ਦੇਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਤੱਕ ਪਰਾਲੀ ਦਾ ਧੂੰਆਂ ਆਉਣ ਤੋਂ ਪਹਿਲਾਂ ਕਿਸਾਨਾਂ ਦੇ ਆਪਣੇ ਬੱਚਿਆਂ ਨੂੰ ਨੁਕਸਾਨ ਪਹੁੰਚਾਉਂਦਾ, ਉਸਦੇ ਆਪਣੇ ਘਰ ਪਹਿਲਾਂ ਪਹੁੰਚਦਾ ਹੈ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਸਾਲ ਤੱਕ ਪਰਾਲੀ ਸਾੜਨ ਦੀ ਮੁਸ਼ਕਲ ਦਾ ਹੱਲ ਲੱਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਸਾਡੀ ਮਾਂ ਹੈ, ਉਸ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।