ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਲਈ ਅਕਾਲੀ ਦਲ ਦੇ ਉਮੀਦਵਾਰ

0
395

ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ  ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਰਾਹੀਂ ਸਾਂਝੀ ਕੀਤੀ ਹੈ।