ਅੰਮ੍ਰਿਤਸਰ | ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਮੰਦਰ ਵਿੱਚ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤਿਆ ਗਿਆ ਇੱਕ 32 ਬੋਰ ਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ।
ਸੂਰੀ ਦੀ ਲਾਸ਼ ਨੂੰ ਸਿਵਲ ਹਸਪਤਾਲ ਤੋਂ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ‘ਚ ਲਿਆਂਦਾ ਗਿਆ ਹੈ ਪਰ ਪੋਸਟਮਾਰਟਮ ਤੋਂ ਪਹਿਲਾਂ ਪਰਿਵਾਰ ਨੇ ਚਾਰ ਮੰਗਾਂ ਰੱਖ ਦਿੱਤੀਆਂ ਹਨ। ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਸੀਬੀਆਈ ਜਾਂਚ ਕਰਵਾਈ ਜਾਵੇ, ਏਸੀਪੀ ਨਾਰਥ ਅਤੇ 2 ਐਸਐਚਓਜ਼ ਨੂੰ ਮੁਅੱਤਲ ਕਰ ਦਿੱਤਾ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ।