ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸੈਂਡੀ ਨੂੰ ਅਦਾਲਤ ‘ਚ ਕੀਤਾ ਪੇਸ਼, 7 ਦਿਨਾਂ ਦਾ ਮਿਲਿਆ ਰਿਮਾਂਡ

0
562

ਅੰਮ੍ਰਿਤਸਰ | ਹਿੰਦੂ ਨੇਤਾ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਮਾਰਨ ਵਾਲੇ ਨੌਜਵਾਨ ਸੰਦੀਪ ਸੈਂਡੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਉਸ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਕਈ ਸਵਾਲਾਂ ਦੇ ਜਵਾਬ ਵੀ ਮਿਲ ਸਕਦੇ ਹਨ ਕਿ ਉਸ ਨੇ ਇਹ ਕਤਲ ਕਿਉਂ ਅਤੇ ਕਿਸ ਦੇ ਕਹਿਣ ‘ਤੇ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਚ ਧਰਨੇ ਤੇ ਬੈਠੇ ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਦੇ ਕਾਤਲ ਸੰਦੀਪ ਸੈਂਡੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ, ਜਿਸ ਨੂੰ ਅੱਜ ਅਦਾਲਤ ਚ ਪੇਸ਼ ਕਰ ਕੇ 7 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ।