ਜੰਮੂ ਦੇ ਪੁੰਛ ਤੋਂ ਅਗਵਾ ਹੋਈਆਂ 2 ਸਕੀਆਂ ਭੈਣਾਂ ਆਨੰਦਪੁਰ ਸਾਹਿਬ ਤੋਂ ਮਿਲੀਆਂ, ਪੰਜਾਬ ਦੇ 2 ਨੌਜਵਾਨਾਂ ਸਣੇ 4 ਕਾਬੂ

0
485

ਜੰਮੂ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਤੋਂ ਦੋ ਭੈਣਾਂ ਨੂੰ ਕੁੱਝ ਦਿਨ ਪਹਿਲਾਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਅਗਵਾ ਹੋਈਆਂ ਦੋਵੇਂ ਭੈਣਾਂ ਪੰਜਾਬ ’ਚੋਂ ਮਿਲੀਆਂ ਹਨ। ਅਗਵਾ ਕਰਨ ‘ਚ ਸ਼ਾਮਲ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੰਛ ਦੇ ਸੀਨੀਅਰ ਸੁਪਰਡੈਂਟ (ਐੱਸ.ਐੱਸ.ਪੀ.) ਰੋਹਿਤ ਬਸਕੋਤਰਾ ਨੇ 26

ਅਕਤੂਬਰ ਨੂੰ ਇਨ੍ਹਾਂ ਕੁੜੀਆਂ ਦੀ ਮਾਂ ਦੀ ਸ਼ਿਕਾਇਤ ‘ਤੇ ਵਿਸ਼ੇਸ਼ ਜਾਂਚ ਦਲ ਗਠਿਤ ਕੀਤਾ ਸੀ। ਔਰਤ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ 2 ਧੀਆਂ ਆਪਣੇ ਘਰ ਤੋਂ ਕਰੀਬ ਇਕ ਮਹੀਨੇ ਪਹਿਲਾਂ ਗਾਇਬ ਹੋ ਗਈਆਂ ਸਨ। 

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਵੱਖ-ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਅਤੇ ਆਖ਼ਰਕਾਰ ਦੋਵੇਂ ਭੈਣਾਂ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਮਿਲੀਆਂ ਹਨ। ਉਨ੍ਹਾ ਕਿਹਾ ਕਿ ਇਸ ਬਾਰੇ ਸੁੰਦਰਬਨੀ ਦੇ ਅਨਿਲ ਕੁਮਾਰ, ਜੰਮੂ ਦੇ ਮੁਨੀਸ਼ ਕੁਮਾਰ ਅਤੇ ਪੰਜਾਬ ਦੇ ਲਵਜੀਤ ਸਿੰਘ ਅਤੇ ਰਾਮ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ।