ਗੱਤਕਾ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਟੂਰਨਾਮੈਂਟ 9 ਨੂੰ

0
403

ਸੰਗਰੂਰ/ਮਾਲੇਰਕੋਟਲਾ | ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਵੱਲੋਂ 9 ਨਵੰਬਰ ਬੁੱਧਵਾਰ ਨੂੰ ਭੁਪਿੰਦਰਾ ਗਲੋਬਲ ਸਕੂਲ ਪਿੰਡ ਬਿੰਜੋਕੀ ਕਲਾਂ ਵਿਖੇ ਲੜਕੇ ਤੇ ਲੜਕੀਆਂ ਦੇ ਉਮਰ ਵਰਗ 14, 17, 19, 22, 25 ਵਿੱਚ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿੱਚ ਫਰੀ ਸੋਟੀ ਅਤੇ ਸਿੰਗਲ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਦੇ ਮੁਕਾਬਲੇ ਹੋਣਗੇ।

ਇਸ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਸਿੰਘ ਪ੍ਰਧਾਨ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਨੇ ਦੱਸਿਆ ਕਿ ਇਸ ਸੰਬੰਧੀ ਗੱਤਕਾ ਟੀਮਾਂ ਲਈ ਐਂਟਰੀਆਂ ਭੇਜਣ ਦੀ ਆਖ਼ਰੀ ਮਿਤੀ 7 ਨਵੰਬਰ ਰੱਖੀ ਗਈ ਹੈ। ਜ਼ਿਲੇ ਦੇ ਸਮੂਹ ਗੱਤਕਾ ਖਿਡਾਰੀ ਤੇ ਖਿਡਾਰਨਾਂ 9 ਨਵੰਬਰ ਨੂੰ ਸਵੇਰੇ 9:00 ਵਜੇ ਭੁਪਿੰਦਰਾ ਗਲੋਬਲ ਸਕੂਲ, ਨਾਭਾ ਰੋਡ ਪਿੰਡ ਬਿੰਜੋਕੀ ਕਲਾਂ ਦੇ ਗਰਾਊਂਡ ਵਿੱਚ ਪਹੁੰਚਣ ਜਿੱਥੇ  9 ਵਜੇ ਮੁਕਾਬਲਿਆਂ ਲਈ ਟਾਈਆਂ ਪਾ ਦਿੱਤੀਆਂ ਜਾਣਗੀਆਂ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੂਰਨਾਮੈਂਟ ਵਿੱਚੋਂ ਜੇਤੂ ਖਿਡਾਰੀਆਂ ਤੇ ਖਿਡਾਰਨਾਂ ਨੂੰ ਪੰਜਾਬ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ 11 ਤੋਂ 15 ਨਵੰਬਰ ਤੱਕ ਮਸਤੂਆਣਾ ਸਾਹਿਬ ਵਿਖੇ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ ਲਈ ਜਿਲੇ ਦੇ ਖਿਡਾਰੀ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਹ ਜੰਗਜੂ ਖੇਡ ਹੋਰ ਪ੍ਰਫੁੱਲਤ ਹੋ ਸਕੇ।