2022 ‘ਚ ਪੰਜਾਬ ‘ਚ ਹੋਏ ਦਿਲ ਦਹਿਲਾਉਣ ਵਾਲੇ ਕਤਲ, ਗੈਂਗਸਟਰ ਲੈਂਦੇ ਰਹੇ ਜ਼ਿੰਮੇਵਾਰੀ

0
10816

ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਸਾਲ 2022 ਕਈ ਮਸ਼ਹੂਰ ਲੋਕਾਂ ਦੇ ਕਤਲ ਹੋਏ ਜਿਨ੍ਹਾਂ ਦੀਆਂ ਜ਼ਿੰਮੇਵਾਰੀਆਂ ਗੈਂਗਸਟਰ ਲੈਂਦੇ ਰਹੇ। 29 ਮਈ, 2022 ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ, ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਧੜੇ ਨੇ ਸੋਸ਼ਲ ਮੀਡੀਆ ‘ਤੇ ਲਈ ਹੈ।

4 ਨਵੰਬਰ 2022 ਨੂੰ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਪੰਜਾਬ ਵਿੱਚ ਪੁਲਿਸ ਸੁਰੱਖਿਆ ਵਿੱਚ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਰੀਦਕੋਟ ਵਿੱਚ ਡੇਰਾ ਸਮਰਥਕ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਹੈ।

ਮਾਰਚ ਮਹੀਨੇ ਵਿੱਚ ਜਲੰਧਰ ਦਿਹਾਤੀ ਇਲਾਕੇ ਵਿੱਚ ਕਬੱਡੀ ਮੈਚ ਦੌਰਾਨ ਸੰਦੀਪ ਨੰਗਲ ਅੰਬੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 6 ਅਪ੍ਰੈਲ ਨੂੰ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੀ ਪਟਿਆਲਾ ਦੀ ਯੂਨੀਵਰਸਿਟੀ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੰਮ੍ਰਿਤਸਰ ਦੇ ਪਿੰਡ ਨੰਗਲੀ ‘ਚ 25 ਅਪ੍ਰੈਲ ਦੀ ਰਾਤ ਨੂੰ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।