ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਸ ਨੂੰ ਬਚਾਉਂਦਿਆਂ ਪ੍ਰਾਈਵੇਟ ਬੱਸ ਹੋਈ ਹਾਦਸਾਗ੍ਰਸਤ, ਕਈ ਸਵਾਰੀਆਂ ਜ਼ਖਮੀ

0
379

ਗੁਰਦਾਸਪੁਰ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਿੱਧਵਾਂ ਮੋੜ ‘ਤੇ ਇਕ ਨਿੱਜੀ ਕੰਪਨੀ ਦੀ ਬੱਸ ਸਕੂਲ ਬੱਸ ਨੂੰ ਬਚਾਉਂਦੇ ਸਮੇਂ ਸੰਤੁਲਨ ਵਿਗੜਨ ਕਰਕੇ ਹਾਦਸਾਗ੍ਰਸਤ ਹੋ ਗਈ। ਬੱਸ ਵਿੱਚ ਮੌਜੂਦ 45 ਦੇ ਕਰੀਬ ਸਵਾਰੀਆਂ ਵਿੱਚੋਂ 3 ਸਵਾਰੀਆਂ ਜ਼ਖਮੀ ਹੋ ਗਈਆਂ। ਮੌਕੇ ‘ਤੇ ਪਹੁੰਚੇ ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਦੇ ਅਧਿਕਰੀਆਂ ਨੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ।

ਸਿਹਤ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬੱਸ ਜੋ ਤਲਵਾੜੇ ਤੋਂ ਅੰਮ੍ਰਿਤਸਰ ਜਾ ਰਹੀ ਸੀ, ਸਿੱਧਵਾਂ ਮੋੜ ‘ਤੇ ਹਾਦਸਾਗ੍ਰਸਤ ਹੋਈ ਹੈ। ਸੂਚਨਾ ਮਿਲਦੇ ਹੀ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਅਤੇ ਤੁਰੰਤ ਜ਼ਖ਼ਮੀਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ 3 ਸਵਾਰੀਆਂ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਵਿਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਇੱਕ ਮਹਿਲਾ ਨੂੰ ਜ਼ਿਆਦਾ ਸੱਟ ਲੱਗੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਸ ਡਰਾਈਵਰ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਸਕੂਲੀ ਬੱਸ ਨੂੰ ਬਚਾਉਂਦੇ ਸਮੇਂ ਹੋਇਆ ਹੈ ਅਤੇ ਹੁਣ ਮੌਕੇ ‘ਤੇ ਇੱਕ ਦੂਸਰੀ ਪ੍ਰਾਈਵੇਟ ਬੱਸ ਨੂੰ ਮੰਗਵਾ ਕੇ ਬਾਕੀ ਸਵਾਰੀਆਂ ਨੂੰ ਅੰਮ੍ਰਿਤਸਰ ਆਪਣੀ ਮੰਜ਼ਿਲ ‘ਤੇ ਭੇਜ ਦਿੱਤਾ ਗਿਆ ਹੈ।