ਚੰਡੀਗੜ੍ਹ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਅਧਾਰ ਉਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ। ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਖੇਡ ਰਹੇ ਹਨ, ਜਿਸ ਕਾਰਨ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ।







































